#INDIA

‘ਆਪ’ ਆਗੂ ਸੰਜੇ ਸਿੰਘ ਦੀ ਪਟੀਸ਼ਨ ‘ਤੇ ਫੈਸਲਾ ਰਾਖਵਾਂ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ‘ਆਪ’ ਆਗੂ ਸੰਜੇ ਸਿੰਘ ਨੇ ਦਿੱਲੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਿਛਲੇ ਹਫਤੇ ਹਾਈ ਕੋਰਟ ਦਾ ਰੁਖ ਕੀਤਾ ਸੀ। ਵੀਰਵਾਰ ਨੂੰ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਵਿਰੋਧੀ ਧਿਰਾਂ ਨੂੰ ਸੁਣਨ ਤੋਂ ਬਾਅਦ ਸੰਜੇ ਸਿੰਘ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ, ਜਿਸ ਬਾਰੇ ਸ਼ੁੱਕਰਵਾਰ ਨੂੰ ਹੁਕਮ ਸੁਣਾਏ ਜਾਣ ਦੀ ਸੰਭਾਵਨਾ ਹੈ।

Leave a comment