‘ਆਪ’ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਵੱਲੋਂ ਨਿੱਜੀ ਕਾਰਨਾਂ ਕਰਕੇ ਪਾਰਟੀ ਤੋਂ ਅਸਤੀਫ਼ਾ

281
Share

ਜੈਤੋ, 10 ਦਸੰਬਰ (ਪੰਜਾਬ ਮੇਲ)-ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਲੱਗਿਆ, ਜਦੋਂ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਨਿੱਜੀ ਕਾਰਨਾਂ ਕਰਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁੁਦਿਆਂ ਤੋਂ ਅਸਤੀਫਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਕੁੁਝ ਕਾਰਨਾਂ ਕਰ ਕੇ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਦਾ ਅਸਤੀਫ਼ਾ ਤੁੁਰੰਤ ਮਨਜ਼ੂਰ ਕੀਤਾ ਜਾਵੇ। ਜਦਕਿ ਮਾਸਟਰ ਬਲਦੇਵ ਸਿੰਘ ਸੰਨ 2017 ’ਚ ਜੈਤੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਚੁੁਣੇ ਗਏ ਸਨ ਅਤੇ ਪਿਛਲੇ ਦਿਨੀਂ ਵਿਧਾਨ ਸਭਾ ਦੇ ਸਪੀਕਰ ਨੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ।

Share