‘ਆਪ’ ਨੇ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰ ਐਲਾਨੇ 

188
Share

-‘ਆਪ’ ਨੇ ਹੁਣ ਤੱਕ 117 ‘ਚੋਂ 104 ਸੀਟਾਂ ‘ਤੇ ਆਪਣੇ ਉਮੀਦਵਾਰ ਐਲਾਨੇ 
ਚੰਡੀਗੜ੍ਹ, 7 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਗਵੰਤ ਮਾਨ (‘ਆਪ’ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ) ਅਤੇ ਜਰਨੈਲ ਸਿੰਘ (ਪੰਜਾਬ ਮਾਮਲਿਆਂ ਦੇ ਇੰਚਾਰਜ ) ਦੇ ਦਸਖਤਾਂ ਹੇਠ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਆਉਣ ਵਾਲੀਆਂ ਚੋਣਾਂ ਲਈ ਤਿੰਨ ਹੋਰ ‘ਆਪ’ ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ।
ਅੱਜ ਜਾਰੀ ਕੀਤੀ ਗਈ ਇਸ ਸੂਚੀ ਅਨੁਸਾਰ ਰਮਨ ਅਰੋੜਾ ਜਲੰਧਰ (ਸੈਂਟਰਲ) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਇਸ ਦੇ ਨਾਲ ਹੀ ‘ਆਪ’ ਨੇ ਜਲੰਧਰ ਦੇ 9 ਵਿੱਚੋਂ 8 ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਗੁਰੂ ਹਰਸਹਾਏ ਤੋਂ ਫੌਜਾ ਸਿੰਘ ਸਾਰਾਰੀ (ਪੀ.ਪੀ. ਤੋਂ ਸੇਵਾਮੁਕਤ ਇੰਸਪੈਕਟਰ) ਅਤੇ ਅਬੋਹਰ ਹਲਕੇ ਤੋਂ ਦੀਪ ਕੰਬੋਜ ਨੂੰ ‘ਆਪ’ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਆਪਣੀ ਇਸ ਤਾਜ਼ਾ ਸੂਚੀ ਦੇ ਨਾਲ ‘ਆਪ’ ਵਲੋਂ ਹੁਣ ਤੱਕ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 117 ਵਿੱਚੋਂ 104 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।


Share