‘ਆਪ’ ਵਿਧਾਇਕ ਜੈਕਿ੍ਰਸ਼ਨ ਸਿੰਘ ਰੋੜੀ ਸਰਬਸੰਮਤੀ ਨਾਲ ਚੁਣੇ ਗਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ

40
Share

ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕਿ੍ਰਸ਼ਨ ਸਿੰਘ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਸਰਬਸੰਮਤੀ ਨਾਲ ਡਿਪਟੀ ਸਪੀਕਰ ਚੁਣਿਆ ਗਿਆ ਹੈ। ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਵਿਧਾਨ ਸਭਾ ਖੇਤਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਡਿਪਟੀ ਸਪੀਕਰ ਦੇ ਅਹੁਦੇ ਲਈ ਸ਼੍ਰੀ ਰੋੜੀ ਦਾ ਨਾਂ ਪੇਸ਼ ਕੀਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿਚ ਸ਼੍ਰੀ ਰੋੜੀ ਦੇ ਨਾਂ ਦਾ ਸਮਰਥਨ ਕੀਤਾ।

Share