‘ਆਪ’ ਵੱਲੋਂ ਤਿੰਨ ਅਹਿਮ ਨਿਯੁਕਤੀਆਂ ਦਾ ਐਲਾਨ

598

ਬਰਸਟ, ਨੀਨਾ ਮਿੱਤਲ ਅਤੇ ਸੁਖਵਿੰਦਰ ਸੁੱਖੀ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ
ਚੰਡੀਗੜ੍ਹ , 19 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ ‘ਚ ਤਿੰਨ ਅਹਿਮ ਨਿਯੁਕਤੀਆਂ ਕੀਤੀਆਂ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਜਾਰੀ ਸੂਚੀ ਅਨੁਸਾਰ ਪਾਰਟੀ ਦੇ ਸੀਨੀਅਰ ਆਗੂਆਂ ਹਰਚੰਦ ਸਿੰਘ ਬਰਸਟ ਨੂੰ ਸੂਬਾ ਜਨਰਲ ਸਕੱਤਰ, ਨੀਨਾ ਮਿੱਤਲ ਨੂੰ ਸੂਬਾ ਖ਼ਜ਼ਾਨਚੀ ਅਤੇ ਸੁਖਵਿੰਦਰ ਸੁੱਖੀ ਨੂੰ ਪਾਰਟੀ ਦੇ ਓਵਰਸੀਜ਼ ਮਾਮਲਿਆਂ ਬਾਰੇ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ।