‘ਆਪ’ ਸਰਕਾਰ ਦੇ ਭਰੋਸੇ ਦਾ ਮਤਾ ਲਿਆਉਣ ਦਾ ਕਾਂਗਰਸੀ ਵਿਧਾਇਕਾਂ ਵੱਲੋਂ ਵਿਰੋਧ

46
Share

ਚੰਡੀਗੜ੍ਹ, 27 ਸਤੰਬਰ (ਪੰਜਾਬ ਮੇਲ)- ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ‘ਆਪ’ ਸਰਕਾਰ ਦੇ ਭਰੋਸੇ ਦਾ ਮਤਾ ਲਿਆਉਣ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੇ ਏਜੰਡੇ ’ਤੇ ਭਰੋਸੇ ਦਾ ਮਤਾ ਨਹੀਂ ਸੀ। ਇਸ ਕਾਰਨ ਉਨ੍ਹਾਂ ਸਦਨ ਦੀ ਕਾਰਵਾਈ ’ਚ ਵੀ ਵਿਘਨ ਪਾਇਆ ਤੇ ਬਾਅਦ ਵਿਚ ਕਾਂਗਰਸੀ ਵਿਧਾਇਕਾਂ ਨੇ ਧਰਨੇ ਦੇਣ ਤੋਂ ਪਹਿਲਾਂ ਸਦਨ ਦੇ ਬਾਹਰ ਧਰਨਾ ਦਿੱਤਾ ਅਤੇ ਮਜ਼ਾਹੀਆ ਇਜਲਾਸ ਵੀ ਕੀਤਾ।

Share