-ਜ਼ਿਮਨੀ ਚੋਣ ਲਈ ਮੁੱਖ ਮੰਤਰੀ ਵੱਲੋਂ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ
ਚੰਡੀਗੜ੍ਹ, 12 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 10 ‘ਤੇ ਹਾਰ ਮਗਰੋਂ ਪੜਚੋਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ‘ਤੇ ਲੋਕ ਸਭਾ ਹਲਕਾ ਜਲੰਧਰ ਤੇ ਲੁਧਿਆਣਾ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਹਲਕਿਆਂ ਦੇ ਵਿਧਾਇਕ, ਚੇਅਰਮੈਨ ਤੇ ਸੀਨੀਅਰ ਆਗੂ ਮੌਜੂਦ ਰਹੇ।
ਮੁੱਖ ਮੰਤਰੀ ਨੇ ਆਗੂਆਂ ਨਾਲ ਲੋਕ ਸਭਾ ਚੋਣਾਂ ਵਿਚ ਹਾਰ ਬਾਰੇ ਵਿਚਾਰ-ਚਰਚਾ ਕੀਤੀ ਅਤੇ ਸਾਰਿਆਂ ਨੂੰ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰਿਆਂ ਨੂੰ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕਰਨ ਦੀ ਹੱਲ੍ਹਾਸ਼ੇਰੀ ਦਿੱਤੀ। ਸ਼੍ਰੀ ਮਾਨ ਨੇ ਵਰਕਰਾਂ ਨੂੰ ਕਿਹਾ ਕਿ ਦੋਵਾਂ ਲੋਕ ਸਭਾ ਹਲਕਿਆਂ ਵਿਚ ‘ਆਪ’ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਆਗੂਆਂ ਅਤੇ ਵਿਧਾਇਕਾਂ ਨੂੰ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ।