#INDIA

ਆਬਕਾਰੀ ਨੀਤੀ ਘੁਟਾਲਾ: ਅਦਾਲਤ ਵੱਲੋਂ ਕੇਜਰੀਵਾਲ ਦੀ ਰਿਹਾਈ ਦੇ ਹੁਕਮ ਜਾਰੀ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘੁਟਾਲਾ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਜਰੀਵਾਲ ਦੇ ਵਕੀਲਾਂ ਵੱਲੋਂ ਅਦਾਲਤ ਕੋਲ 10 ਲੱਖ ਰੁਪਏ ਦਾ ਜ਼ਮਾਨਤੀ ਬਾਂਡ ਤੇ ਐਨੀ ਹੀ ਰਾਸ਼ੀ ਦੀਆਂ ਦੋ ਜ਼ਮਾਨਤਾਂ ਦਾਖ਼ਲ ਕੀਤੇ ਜਾਣ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ। ਅਦਾਲਤ ਨੇ ਬਚਾਅ ਪੱਖ ਦੇ ਵਕੀਲਾਂ ਦੀ ਉਸ ਅਪੀਲ ਨੂੰ ਵੀ ਸਵੀਕਾਰ ਕਰ ਲਿਆ ਕਿ ਕੇਜਰੀਵਾਲ ਦੀ ਜਲਦੀ ਰਿਹਾਈ ਲਈ ਵਿਸ਼ੇਸ਼ ਕਰਮਚਾਰੀ ਰਾਹੀਂ ਰਿਹਾਈ ਦਾ ਆਦੇਸ਼ ਭੇਜਿਆ ਜਾਵੇ।