ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਦੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਈ.ਡੀ. ਨੇ ਆਬਕਾਰੀ ਨੀਤੀ ਮਾਮਲੇ ਵਿਚ ਸੰਮਨਾਂ ਦੀ ਅਣਦੇਖੀ ਕਰਨ ਦੇ ਦੋਸ਼ਾਂ ‘ਚੋਂ ਕੇਜਰੀਵਾਲ ਨੂੰ ਬਰੀ ਕਰਨ ਵਾਲੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਇਹ ਪਟੀਸ਼ਨਾਂ ਦਾਖ਼ਲ ਕੀਤੀਆਂ ਹਨ। ‘ਆਪ’ ਆਗੂ ਦੇ ਵਕੀਲਾਂ ਨੇ ਜਸਟਿਸ ਮਨੋਜ ਜੈਨ ਦੀ ਅਦਾਲਤ ਵਿਚ ਵਕਾਲਤਨਾਮਾ ਪੇਸ਼ ਕਰਕੇ ਜਲਦੀ ਹੀ ਵਿਸਥਾਰਤ ਜਵਾਬ ਦਾਖ਼ਲ ਕਰਨ ਦਾ ਭਰੋਸਾ ਦਿੱਤਾ ਹੈ। ਈ.ਡੀ. ਦੀਆਂ ਪਟੀਸ਼ਨਾਂ ‘ਤੇ ਅਗਲੀ ਸੁਣਵਾਈ ਸਤੰਬਰ ਵਿਚ ਹੋਵੇਗੀ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਸੰਮਨਾਂ ਦੀ ਜਾਣਬੁੱਝ ਕੇ ਅਣਦੇਖੀ ਕਰਨ ਦੇ ਦੋਸ਼ ਸਬੂਤਾਂ ਦੀ ਘਾਟ ਕਾਰਨ ਰੱਦ ਕਰ ਦਿੱਤੇ ਸਨ। ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।
ਆਬਕਾਰੀ ਨੀਤੀ ਮਾਮਲਾ : ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਪਟੀਸ਼ਨ ਦਾ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ

