#INDIA

ਆਬਕਾਰੀ ਮਾਮਲਾ: ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ‘ਚ 2 ਸਤੰਬਰ ਤੱਕ ਵਾਧਾ

ਨਵੀਂ ਦਿੱਲੀ, 13 ਅਗਸਤ (ਪੰਜਾਬ ਮੇਲ)- ਇਥੋਂ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀ.ਆਰ.ਐੱਸ. ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ।