ਆਮ ਆਦਮੀ ਪਾਰਟੀ ਦੇ ਗੁਰਦਿੱਤ ਸਿੰਘ ਸੇਖੋਂ ਦਾ ਬੇਕਰਸਫੀਲਡ ’ਚ ਨਿੱਘਾ ਸਵਾਗਤ

442
‘ਆਪ’ ਆਗੂ ਗੁਰਦਿੱਤ ਸਿੰਘ ਸੇਖੋਂ ਦਾ ਬੇਕਰਸਫੀਲਡ ਵਿਖੇ ਸਵਾਗਤ ਕਰਦੇ ਹੋਏ ਪਤਵੰਤੇ ਸੱਜਣ।
Share

ਬੇਕਰਸਫੀਲਡ, 18 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਫਰੀਦਕੋਟ ਵਿਧਾਨ ਸਭਾ ਹਲਕਾ ਤੋਂ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦਾ ਬੇਕਰਸਫੀਲਡ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਬੌਬ ਵਿਰਕ ਅਤੇ ਕੇਵਲ ਪ੍ਰੀਤ ਗਿੱਲ ਵੱਲੋਂ ਤਾਜ ਰੈਸਟੋਰੈਂਟ ਵਿਖੇ ਆਯੋਜਿਤ ਕੀਤੇ ਗਏ ਸਮਾਗਮ ’ਚ ਬੋਲਦਿਆਂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ’ਚ ਹੁਣ ਤੱਕ ਦੋਵਾਂ ਪਾਰਟੀਆਂ ਵੱਲੋਂ ਰਲ ਕੇ ਚੋਣਾਂ ਲੜੀਆਂ ਜਾ ਰਹੀਆਂ ਸਨ, ਜਿਸ ਨੂੰ ਪੰਜਾਬ ਦੀ ਜਨਤਾ ਨੇ ਬਹੁਤ ਚੰਗੀ ਤਰ੍ਹਾਂ ਸਮਝ ਲਿਆ ਹੈ। ਸਥਾਨਕ ਲੋਕਾਂ ਦੀਆਂ ਮੰਗਾਂ ਵਧਦੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਵਾਰ ਲੋਕਾਂ ਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਹੋ ਗਿਆ ਹੈ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਅਮਰਜੀਤ ਟੁੱਟ, ਸੁਰਜੀਤ ਧਾਲੀਵਾਲ, ਕੁਲਵੰਤ ਮਾਨ, ਸੁਖਦਰਸ਼ਨ ਮਾਨ, ਭਰਪੂਰ ਬਰਾੜ, ਰਾਜ ਚੀਮਾ, ਜੱਸੀ ਭੰਗੂ ਅਤੇ ਹੋਰ ਵੀ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ। ਅਖੀਰ ਵਿਚ ਬੌਬ ਵਿਰਕ ਨੇ ਸਮੂਹ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

Share