#INDIA

ਆਰ.ਜੇ.ਡੀ. ਆਗੂ ਤੇਜਸਵੀ ਯਾਦਵ ਤੋਂ ‘Z+’ ਸੁਰੱਖਿਆ ਵਾਪਸ ਲਈ

ਪਟਨਾ, 1 ਫਰਵਰੀ (ਪੰਜਾਬ ਮੇਲ)-ਬਿਹਾਰ ਵਿਚ ਮਹਾਗੱਠਜੋੜ ਸਰਕਾਰ ਦੇ ਡਿੱਗਣ ਤੋਂ ਕੁੱਝ ਦਿਨਾਂ ਮਗਰੋਂ ਨਵੀਂ ਸਰਕਾਰ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਰ.ਜੇ.ਡੀ. ਆਗੂ ਤੇਜਸਵੀ ਯਾਦਵ ਤੋਂ ‘ਜ਼ੈੱਡ ਪਲੱਸ’ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਯਾਦਵ ਨੂੰ ਹੁਣ ਬਿਹਾਰ ਦੇ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਨਿਤੀਸ਼ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਜ਼ੈੱਡ ਪਲੱਸ’ ਸੁਰੱਖਿਆ ਨਵ-ਨਿਯੁਕਤ ਉਪ ਮੁੱਖ ਮੰਤਰੀਆਂ ਸਮਰਾਟ ਚੌਧਰੀ ਅਤੇ ਵਿਜੈ ਕੁਮਾਰ ਸਿਨਹਾ ਨੂੰ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਤੋਂ ਇਲਾਵਾ ਭਾਜਪਾ ਦੇ ਲੋਕ ਸਭਾ ਮੈਂਬਰ ਰਾਜੀਵ ਪ੍ਰਤਾਪ ਰੂਡੀ ਨੂੰ ਵੀ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਗਈ ਹੈ।