#INDIA

ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਿਆਸੀ ਪਾਰਟੀਆਂ ਨੂੰ ਸਮੇਂ ਦੀ ਵੰਡ ਕੀਤੀ ਜਾਵੇਗੀ ਆਨਲਾਈਨ: ਚੋਣ ਕਮਿਸ਼ਨ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)- ਸਿਆਸੀ ਪਾਰਟੀਆਂ ਨੂੰ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੁਣ ਆਨਲਾਈਨ ਕੀਤੀ ਜਾਵੇਗੀ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਵੱਲੋਂ ਸਰਕਾਰੀ ਮਾਲਕੀ ਵਾਲੇ ਇਲੈਕਟ੍ਰਾਨਿਕ ਮੀਡੀਆ ਦੀ ਵਰਤੋਂ ਦੀ ਮੌਜੂਦਾ ਵਿਵਸਥਾ ਵਿਚ ਸੋਧ ਕੀਤੀ ਹੈ। ਸਿਆਸੀ ਪਾਰਟੀਆਂ ਨੂੰ ਹੁਣ ਚੋਣਾਂ ਦੌਰਾਨ ‘ਏਅਰ ਟਾਈਮ ਵਾਊਚਰ’ ਲੈਣ ਲਈ ਆਪਣੇ ਨੁਮਾਇੰਦੇ ਚੋਣ ਦਫ਼ਤਰ ਭੇਜਣ ਦੀ ਲੋੜ ਨਹੀਂ ਹੋਵੇਗੀ।

Leave a comment