#AUSTRALIA

ਆਸਟਰੇਲੀਆ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਵਿਅਕਤੀ ਦੀ ਮੌਤ

ਜਲੰਧਰ, 6 ਅਪ੍ਰੈਲ (ਪੰਜਾਬ ਮੇਲ)- ਕਪੂਰਥਲਾ ਜ਼ਿਲ੍ਹੇ ਦੇ ਵਿਅਕਤੀ ਦੀ ਆਸਟਰੇਲੀਆ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ (40) ਵਾਸੀ ਪਿੰਡ ਭਟਨੂਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਭੱਟੀ ਆਸਟਰੇਲੀਆ ਦੇ ਮਿਲਟਨ ਵਿਚ ਰਹਿੰਦਾ ਸੀ ਅਤੇ ਟਰਾਲਾ ਚਲਾਉਂਦਾ ਸੀ। ਉਸ ਦੇ ਟਰਾਲੇ ਦੀ ਦੂਜੇ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਯਾਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਯਾਦਵਿੰਦਰ ਸਿੰਘ ਦੇ ਪਰਿਵਾਰ ਵਿਚ ਪੁੱਤਰ ਅਤੇ ਦੋ ਧੀਆਂ ਹਨ।