ਆਸਟ੍ਰੇਲੀਆ ‘ਚ ਬਣੇਗਾ ਪਹਿਲਾ ‘ਸਿੱਖ ਸਕੂਲ’

618
Share

ਸਿਡਨੀ, 4 ਮਾਰਚ (ਪੰਜਾਬ ਮੇਲ)- ਆਸਟ੍ਰੇਲੀਆ ਤੋਂ ਸਿੱਖ ਭਾਈਚਾਰੇ ਲਈ ਇਕ ਮਹੱਤਵਪੂਰਨ ਖ਼ਬਰ ਹੈ। ਇੱਥੇ ਰਾਜ ਦੇ ਪਲਾਨਿੰਗ ਅਤੇ ਜਨਤਕ ਥਾਵਾਂ ਨਾਲ ਸਬੰਧਤ ਵਿਭਾਗਾਂ ਦੇ ਮੰਤਰੀ ਰਾਬ ਸਟੋਕਸ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਨਿਊ ਸਾਊਥ ਵੇਲਜ਼ ਰਾਜ ਸਰਕਾਰ ਨੇ ਦੇਸ਼ ਦੇ ਪਹਿਲੇ ‘ਸਿੱਖ ਸਕੂਲ’ ਨੂੰ ਬਣਾਉਣ ਲਈ ਪੱਛਮੀ ਸਿਡਨੀ ਨੂੰ ਚੁਣਿਆ ਹੈ। ਇੱਥੇ ਉਕਤ ਸਕੂਲ ਨੂੰ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਸਿੱਖ ਗ੍ਰਾਮਰ ਸਕੂਲ’ ਨੂੰ ਰੌਜ਼ ਹਿੱਲ ਵਿਖੇ ਟੈਲਾਵੌਂਗ ਸੜਕ ‘ਤੇ ਬਣਾਇਆ ਜਾਵੇਗਾ ਜੋ ਕਿ ਰਾਜ ਅੰਦਰ ਸਿੱਖ ਭਾਈਚਾਰੇ ਦੀ ਵੱਧ ਰਹੀ ਆਬਾਦੀ ਲਈ ਆਪਣੀਆਂ ਸੇਵਾਵਾਂ ਨਿਭਾਏਗਾ। ਇਸ ਸਕੂਲ ਵਿਚ 1,260 ਵਿਦਿਆਰਥੀਆਂ ਨੂੰ (ਕਿੰਡਰਗਾਰਟਨ ਤੋਂ ਲੈ ਕੇ 12ਵੀਂ ਜਮਾਤ ਤੱਕ) ਪੜ੍ਹਾਈ ਕਰਨ ਦਾ ਮੌਕਾ ਪ੍ਰਧਾਨ ਕੀਤਾ ਜਾਵੇਗ।


Share