#INDIA

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਗ੍ਰਿਫ਼ਤਾਰ

-ਵਾਰਿਸ ਪੰਜਾਬ ਦੇ ਕੈਦੀਆਂ ਪਾਸੋਂ ਮੋਬਾਈਲ ਤੇ ਹੋਰ ਸਾਜ਼ੋ-ਸਾਮਾਨ ਦੀ ਹੋਈ ਸੀ ਬਰਾਮਦਗੀ
ਡਿਬਰੂਗੜ੍ਹ, 8 ਮਾਰਚ (ਪੰਜਾਬ ਮੇਲ)- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਅੱਜ ਤੜਕੇ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਪਾਸੋਂ 17 ਫਰਵਰੀ ਨੂੰ ਮੋਬਾਈਲ ਫੋਨ ਅਤੇ ਜਾਸੂਸੀ ਕੈਮਰੇ ਸਮੇਤ ਹੋਰ ਵੀ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਸੀ, ਜਿਸ ਸਬੰਧੀ ਜੇਲ੍ਹ ਸੁਪਰਡੈਂਟ ਦੀ ਅੱਜ ਗ੍ਰਿਫ਼ਤਾਰੀ ਹੋਈ ਹੈ।