ਅਹਿਮਦਾਬਾਦ, 4 ਸਤੰਬਰ (ਪੰਜਾਬ ਮੇਲ)-ਗੁਜਰਾਤ ਹਾਈ ਕੋਰਟ ਨੇ ਜੇਲ੍ਹ ਵਿਚ ਬੰਦ ਬਾਬਾ ਆਸਾਰਾਮ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਉਸ ਨੇ 2013 ਦੇ ਜਬਰ-ਜ਼ਨਾਹ ਮਾਮਲੇ ‘ਚ ਮਿਲੀ ਸਜ਼ਾ ਨੂੰ ਮੁਅੱਤਲ ਕਰਨ ਦੀ ਅਪੀਲ ਕੀਤੀ ਸੀ। ਅਦਾਲਤ ਨੇ ਕਿਹਾ ਕਿ ਅਰਜ਼ੀ ‘ਤੇ ਵਿਚਾਰ ਕਰਨ ਦਾ ਕੋਈ ਠੋਸ ਆਧਾਰ ਨਹੀਂ ਹੈ। ਸਾਲ 2023 ‘ਚ ਗਾਂਧੀਨਗਰ ਦੀ ਅਦਾਲਤ ਨੇ ਮਾਮਲੇ ‘ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਸਟਿਸ ਇਲੇਸ਼ ਵੋਰਾ ਅਤੇ ਜਸਟਿਸ ਵਿਮਲ ਵਿਆਸ ਦੇ ਬੈਂਚ ਨੇ ਸਜ਼ਾ ਨੂੰ ਮੁਅੱਤਲ ਕਰਨ ਅਤੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਵੀਰਵਾਰ ਨੂੰ ਕਿਹਾ ਕਿ ਇੱਥੇ ਰਾਹਤ ਦਾ ਕੋਈ ਮਾਮਲਾ ਨਹੀਂ ਬਣਦਾ। ਆਸਾਰਾਮ ਇੱਕ ਹੋਰ ਜਬਰ-ਜਨਾਹ ਮਾਮਲੇ ‘ਚ ਮੌਜੂਦਾ ਸਮੇਂ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਹੈ।