ਆਸਾਰਾਮ ਬਾਪੂ ਦੀ ਕੋਰੋਨਾ ਕਾਰਨ ਹਾਲਤ ਨਾਜ਼ੁਕ

85
Share

ਜੋਧਪੁਰ, 6 ਮਈ (ਪੰਜਾਬ ਮੇਲ)- ਰਾਜਸਥਾਨ ਦੀ ਜੋਧਪੁਰ ਜੇਲ੍ਹ ‘ਚ ਬੰਦ ਆਸਾਰਾਮ ਦੀ ਸਿਹਤ ਵਿਗੜ ਗਈ ਹੈ, ਉਸ ਨੂੰ ਆਈ.ਸੀ.ਯੂ. ‘ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਨਾਬਾਲਗ ਦੇ ਯੌਨ ਸ਼ੋਸ਼ਣ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਆਸਾਰਾਮ ਵੀ ਕੋਰੋਨਾ ਦੀ ਲਪੇਟ ‘ਚ ਆ ਚੁਕਿਆ ਹੈ। ਕੁਝ ਦਿਨ ਪਹਿਲਾਂ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਸ ਦਾ ਇਲਾਜ ਜੇਲ੍ਹ ‘ਚ ਹੀ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੀ ਰਾਤ ਉਸ਼ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਹਾਲੇ ਆਈ.ਸੀ.ਯੂ. ‘ਚ ਦਾਖ਼ਲ ਹੈ।

12 ਹੋਰ ਕੈਦੀ ਨਿਕਲੇ ਕੋਰੋਨਾ ਪਾਜ਼ੇਟਿਵ
ਜਾਣਕਾਰੀ ਅਨੁਸਾਰ ਜੋਧਪੁਰ ਜੇਲ੍ਹ ‘ਚ ਬੰਦ ਜਬਰ ਜ਼ਿਨਾਹ ਦੇ ਦੋਸ਼ੀ ਆਸਾਰਾਮ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਮਹਾਤਮਾ ਗਾਂਧੀ ਹਸਪਤਾਲ ਦੇ ਕੋਵਿਡ ਸੈਂਟਰ ‘ਚ ਦਾਖ਼ਲ ਕਰਵਾਇਆ ਗਿਆ। ਆਸਾਰਾਮ ਨੇ ਬੇਚੈਨੀ ਹੋਣ ਦੀ ਸ਼ਿਕਾਇਤ ਕੀਤੀ ਸੀ। ਫ਼ਿਲਹਾਲ ਉਸ ਦਾ ਇਲਾਜ ਜੋਧਪੁਰ ਦੇ ਮਹਾਤਮਾ ਗਾਂਧੀ ਹਸਪਤਾਲ ਦੇ ਆਈ.ਸੀ.ਯੂ. ‘ਚ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਆਸਾਰਾਮ ਜੇਲ੍ਹ ਦੇ 12 ਹੋਰ ਕੈਦੀਆਂ ਨਾਲ ਕੋਰੋਨਾ ਪਾਜ਼ੇਟਿਵ ਨਿਕਲਿਆ ਸੀ।


Share