#OTHERS

ਇਕਵਾਡੋਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਅਣਪਛਾਤੇ ਬੰਦੂਕਧਾਰੀ ਵੱਲੋਂ ਗੋਲੀਆਂ ਮਾਰ ਕੇ ਹੱਤਿਆ

ਕੁਇਟੋ, 10 ਅਗਸਤ (ਪੰਜਾਬ ਮੇਲ)- ਇਕਵਾਡੋਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਫਰਨਾਂਡੋ ਵਿਲਾਵਿਸੇਨਸ਼ੀਓ ਦੀ ਦੇਸ਼ ਦੀ ਰਾਜਧਾਨੀ ਕਿਊਟੋ ਵਿਚ ਸਿਆਸੀ ਰੈਲੀ ਦੌਰਾਨ ਅਣਪਛਾਤੇ ਬੰਦੂਕਧਾਰੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਰਾਸ਼ਟਰਪਤੀ ਗੁਲੇਰਮੋ ਲਾਸੋ ਨੇ ਇਹ ਜਾਣਕਾਰੀ ਦਿੱਤੀ। ਇਹ ਕਤਲ ਅਜਿਹੇ ਸਮੇਂ ਹੋਇਆ ਹੈ, ਜਦੋਂ ਦੱਖਣੀ ਅਮਰੀਕੀ ਦੇਸ਼ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਿੰਸਾ ਆਪਣੇ ਸਿਖਰ ‘ਤੇ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਚ ਫਰਨਾਂਡੋ ਨੂੰ ਸੁਰੱਖਿਆ ਕਰਮਚਾਰੀਆਂ ਨਾਲ ਘਿਰਿਆ ਹੋਇਆ ਘਟਨਾ ਸਥਾਨ ਛੱਡਦੇ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਉਹ ਚਿੱਟੇ ਰੰਗ ਦੇ ਟਰੱਕ ‘ਚ ਦਾਖਲ ਹੁੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਫਿਰ ਉਨ੍ਹਾਂ ‘ਤੇ ਗੋਲੀਆਂ ਚੱਲਦੀਆਂ ਦੇਖੀਆਂ ਗਈਆਂ। ਫਰਨਾਂਡੋ (59) ‘ਬਿਲਡ ਇਕਵਾਡੋਰ ਮੂਵਮੈਂਟ’ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਨ। ਅਗਸਤ ਦੇ ਅਖੀਰ ਵਿਚ ਹੋਣ ਵਾਲੀਆਂ ਚੋਣਾਂ ‘ਚ ਉਹ ਅੱਠ ਰਾਸ਼ਟਰਪਤੀ ਉਮੀਦਵਾਰਾਂ ਵਿਚੋਂ ਇਕ ਸੀ। ਉਹ ਵਿਆਹੇ ਸਨ ਤੇ ਉਨ੍ਹਾਂ ਦੇ ਪੰਜ ਬੱਚੇ ਹਨ।

Leave a comment