ਇਟਲੀ ‘ਚ ਕੋਰੋਨਾਵਾਇਰਸ ਕਾਰਨ ਮ੍ਰਿਤਕਾਂ ਦੀ ਗਿਣਤੀ 5 ਹਜ਼ਾਰ ਦੇ ਪਾਰ

350
Share

ਰੋਮ, 25 ਮਾਰਚ (ਪੰਜਾਬ ਮੇਲ)- ਕੋਰੋਨਾਵਾਇਰਸ ਮਹਾਮਾਰੀ ਨੇ ਪੂਰੀ ਦੁਨੀਆਂ ਨੂੰ ਬੁਰੀ ਤਰ੍ਹਾਂ ਨਾਲ ਆਪਣੀ ਲਪੇਟ ਵਿਚ ਲਿਆ ਹੋਇਆ ਹੈ। ਚੀਨ ਤੋਂ ਬਾਅਦ ਇਟਲੀ ‘ਚ ਵਾਇਰਸ ਦਾ ਪ੍ਰਕੋਪ ਸਭ ਤੋਂ ਜ਼ਿਆਦਾ ਮੰਨਿਆ ਜਾ ਰਿਹਾ ਹੈ ਕਿਉਂਕਿ ਬੀਤੇ ਦਿਨਾਂ ਵਿਚ ਸਭ ਤੋਂ ਜ਼ਿਆਦਾ ਮੌਤਾਂ ਦੀ ਗਿਣਤੀ ਇਟਲੀ ‘ਚ ਦਰਜ ਕੀਤੀ ਗਈ ਹੈ। ਇਟਲੀ ‘ਚ ਹੋਈਆਂ ਮੌਤਾਂ ਕਾਰਨ ਇਸ ਦਾ ਅੰਕੜਾ 5250 ਤੱਕ ਪਹੁੰਚ ਗਿਆ। ਉਥੇ ਹੀ ਪੂਰੇ ਯੂਰਪ ‘ਚ ਵੀ ਮੌਤਾਂ 5000 ਤੋਂ ਵੀ ਜ਼ਿਆਦਾ ਹੋ ਗਈਆਂ ਹਨ, ਜਿਹੜਾ ਕਿ ਇਕ ਚਿੰਤਾ ਦਾ ਵਿਸ਼ਾ ਹੈ।
ਕੋਰੋਨਾਵਾਇਰਸ ਕਾਰਨ ਚੀਨ ਤੋਂ ਬਾਅਦ ਇਟਲੀ ਵਿਚ ਸਭ ਤੋਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਉਥੇ ਹੀ ਇਕ ਅੰਗ੍ਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਬੀਤੇ ਕੁਝ ਦਿਨਾਂ ਵਿਚ ਇੰਨੀਆਂ ਮੌਤਾਂ ਕਾਰਨ ਯੂਰਪ, ਏਸ਼ੀਆ ਨੂੰ ਇਸ ਅੰਕੜਾ ਵਿਚ ਪਿੱਛੇ ਛੱਡ ਗਿਆ ਹੈ। ਉਥੇ ਦੂਜੇ ਪਾਸੇ ਸਪੇਨ ‘ਚ ਇਸ ਵਾਇਰਸ ਨੇ ਕਹਿਰ ਢਾਹਿਆ ਹੋਇਆ ਹੈ। ਸਪੇਨ ‘ਚ ਮਰਨ ਵਾਲੀਆਂ ਦੀ ਗਿਣਤੀ 2700 ਦੇ ਕਰੀਬ ਗਈ ਅਤੇ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 40 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ।
ਇਟਲੀ ‘ਚ ਵਾਇਰਸ ਦਾ ਕਹਿਰ ਜਿੱਥੇ ਲਗਾਤਾਰ ਵੱਧਦਾ ਜਾ ਰਿਹਾ ਹੈ, ਉਥੇ ਹੀ ਮੈਡੀਕਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ।


Share