#OTHERS

ਇਮਰਾਨ ਵੱਲੋਂ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ

ਇਸਲਾਮਾਬਾਦ, 9 ਮਈ (ਪੰਜਾਬ ਮੇਲ)- ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਸਾਲ ਨੌਂ ਮਈ ਨੂੰ ਹੋਏ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਫੌਜੀ ਸ਼ਾਸਨ ਨੇ ਉਨ੍ਹਾਂ ਦੀ ਪਾਰਟੀ ਨਾਲ ਉਦੋਂ ਤੱਕ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਦੋਂ ਤੱਕ ਖਾਨ ਇਨ੍ਹਾਂ ਦੰਗਿਆਂ ਲਈ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ।