ਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ’ਤੇ ਡਰੋਨ ਕਾਰਨ ਸੁਰੱਖਿਅਤਾ ਸਬੰਧੀ ਦਹਿਸ਼ਤ

246
Share

ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ’ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ਦੇ ਉਪਰ ਬੀਤੇ ਹਫ਼ਤੇ ਡਰੋਨ ਦੇਖਿਆ ਗਿਆ, ਜਿਸ ਨਾਲ ਸੁਰੱਖਿਆ ਸਬੰਧੀ ਹਾਈ ਕਮਿਸ਼ਨ ’ਚ ਦਹਿਸ਼ਤ ਪੈਦਾ ਹੋ ਗਈ ਸੀ। ਸੂਤਰਾਂ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਇਸ ਦੀ ਜਾਣਕਾਰੀ ਪਾਕਿਸਤਾਨੀ ਅਧਿਕਾਰੀਆਂ ਨੂੰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਪਿਛਲੇ ਹਫ਼ਤੇ ਡਰੋਨ ਨੂੰ ਵੇਖਿਆ ਗਿਆ ਸੀ। ਇਸ ਘਟਨਾ ਬਾਰੇ ਅਜੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ। 27 ਜੂਨ ਨੂੰ ਜੰਮੂ ਏਅਰ ਫੋਰਸ ਸਟੇਸ਼ਨ ’ਤੇ ਡਰੋਨ ਨਾਲ ਧਮਾਕੇ ਕੀਤੇ ਗਏ ਸਨ।

Share