ਇੰਡਿਆਨਾ ‘ਚ 2 ਦੀ ਹੱਤਿਆ; 3 ਹੋਰ ਜ਼ਖਮੀ

28
Share

ਸੈਕਰਾਮੈਂਟੋ, 23 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਗੋਸ਼ਨ, ਇੰਡਿਆਨਾ ‘ਚ ਗੋਲੀਆਂ ਮਾਰ ਕੇ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਤੇ 3 ਔਰਤਾਂ ਨੂੰ ਜ਼ਖਮੀ ਕਰ ਦਿੱਤਾ। ਗੋਸ਼ਨ ਪੁਲਿਸ ਨੇ ਜਾਰੀ ਪ੍ਰੈੱਸ ਰਿਲੀਜ਼ ਵਿਚ ਕਿਹਾ ਹੈ ਕਿ ਇਕ ਘਰ ਵਿਚ ਹੋਈ ਗੋਲੀਬਾਰੀ ਦੀ ਘਟਨਾ ਅਚਾਨਕ ਨਹੀਂ ਵਾਪਰੀ, ਬਲਕਿ ਇਸ ਘਟਨਾ ਨੂੰ ਗਿਣਮਿੱਥ ਕੇ ਅੰਜਾਮ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਗੋਲੀਬਾਰੀ ‘ਚ 3 ਔਰਤਾਂ ਸਮੇਤ 5 ਜਣੇ ਗੰਭੀਰ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਦੋ ਮਰਦ ਦਮ ਤੋੜ ਗਏ, ਜਦਕਿ ਔਰਤਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਤੇ ਇਸ ਮਾਮਲੇ ਵਿਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।


Share