ਇੰਡੀਆਨਾਪੋਲਿਸ ’ਚ ਫੈਡੇਕਸ ਕੇਂਦਰ ’ਚ ਵਾਪਰੀ ਗੋਲੀਬਾਰੀ ਦੀ ਘਟਨਾ ’ਚ 8 ਲੋਕਾਂ ਮੌਤਾਂ

145
Share

-ਬੰਦੂਕਧਾਰੀ ਵਿਅਕਤੀ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ
ਇੰਡੀਆਨਾਪੋਲਿਸ (ਅਮਰੀਕਾ), 16 ਅਪਰੈਲ (ਪੰਜਾਬ ਮੇਲ)- ਇੰਡੀਆਨਾਪੋਲਿਸ ਵਿਚ ਫੈਡੇਕਸ ਦੇ ਇਕ ਕੇਂਦਰ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਦੀ ਘਟਨਾ ’ਚ ਅੱਠ ਲੋਕਾਂ ਦੀ ਮੌਤ ਹੋ ਗਈ। ਉਪਰੰਤ ਬੰਦੂਕਧਾਰੀ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਬੁਲਾਰੇ ਜਿਨੀ ਕੁੱਕ ਨੇ ਅੱਜ ਮੀਡੀਆ ਨੂੰ ਦੱਸਿਆ ਕਿ ਇਸ ਘਟਨਾ ’ਚ ਕਈ ਹੋਰ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਘੱਟੋ-ਘੱਟ ਚਾਰ ਜਣਿਆਂ ਨੂੰ ਹਸਪਤਾਲਾਂ ’ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚੋਂ ਇਕ ਗੰਭੀਰ ਜ਼ਖ਼ਮੀ ਹੈ। ਫੈਡੇਕਸ ਕੇਂਦਰ ’ਚ ਕੰਮ ਕਰਨ ਵਾਲੇ ਘਟਨਾ ਦੇ ਚਸ਼ਮਦੀਦ ਇਕ ਵਿਅਕਤੀ ਨੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਆਈ ਤੇ ਉਸ ਤੋਂ ਬਾਅਦ ਉਸ ਨੇ ਇਕ ਬੰਦੂਕਧਾਰੀ ਨੂੰ ਉੱਥੇ ਦੇਖਿਆ।

Share