ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਵਿਰੋਧੀ ਪਾਰਟੀਆਂ ਨੂੰ ਗੱਠਜੋੜ ਲਈ ‘ਇੰਡੀਆ’ ਸ਼ਬਦ ਦੀ ਵਰਤੋਂ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ ਕੇਂਦਰ ਸਰਕਾਰ, ਭਾਰਤੀ ਚੋਣ ਕਮਿਸ਼ਨ ਅਤੇ 26 ਸਿਆਸੀ ਪਾਰਟੀਆਂ ਤੋਂ ਜਵਾਬ ਮੰਗਿਆ ਹੈ। ਆਗਾਮੀ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਮੁਕਾਬਲਾ ਕਰਨ ਲਈ 26 ਵਿਰੋਧੀ ਪਾਰਟੀਆਂ ਨੇ 17-18 ਜੁਲਾਈ ਨੂੰ ਬੰਗਲੌਰ ਵਿਚ ਹੋਈ ਆਪਣੀ ਮੀਟਿੰਗ ਵਿਚ ਇੰਡੀਆ ਨਾਮਕ ਗਠਜੋੜ ਦੇ ਐਲਾਨ ਕੀਤਾ ਸੀ।