– ਸੁਨਾਮੀ ਦਾ ਕੋਈ ਖਤਰਾ ਨਹੀਂ
ਜਕਾਰਤਾ, 11 ਸਤੰਬਰ (ਪੰਜਾਬ ਮੇਲ)- ਇੰਡੋਨੇਸ਼ੀਆ ਦੇ ਮਲੁਕੂ ਟਾਪੂ ਨੇੜੇ ਬਾਂਦਾ ਸਾਗਰ ਵਿਚ ਭੂਚਾਲ ਦੇ ਵੱਡੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਰਿਕਟਰ ਸਕੇਲ ‘ਤੇ ਤੀਬਰਤਾ 6.2 ਮਾਪੀ ਗਈ। ਦੇਸ਼ ਦੀ ਭੂ-ਭੌਤਿਕ ਵਿਗਿਆਨ ਏਜੰਸੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਸ ਭੂਚਾਲ ਤੋਂ ਬਾਅਦ ਸੁਨਾਮੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਏਜੰਸੀ ਮੁਤਾਬਕ ਇਸ ਭੂਚਾਲ ਦਾ ਕੇਂਦਰ ਜ਼ਮੀਨ ਤੋਂ 143 ਕਿਲੋਮੀਟਰ ਯਾਨੀ 89 ਮੀਲ ਦੀ ਡੂੰਘਾਈ ‘ਤੇ ਸੀ। ਇਸ ਘਟਨਾ ਤੋਂ ਤੁਰੰਤ ਬਾਅਦ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ।
ਇਸ ਇਲਾਕੇ ਅਤੇ ਆਸ-ਪਾਸ ਦੇ ਖੇਤਰਾਂ ਵਿਚ ਕੁਝ ਦਿਨ ਪਹਿਲਾਂ ਵੀ ਧਰਤੀ ਹਿੱਲਣ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਇੰਡੋਨੇਸ਼ੀਆ ਪਹਿਲਾਂ ਹੀ ‘ਪੈਸੀਫਿਕ ਰਿੰਗ ਆਫ਼ ਫਾਇਰ’ ਉੱਤੇ ਸਥਿਤ ਹੋਣ ਕਾਰਨ ਭੂਚਾਲ ਪ੍ਰਭਾਵਤ ਖੇਤਰ ਮੰਨਿਆ ਜਾਂਦਾ ਹੈ, ਜਿੱਥੇ ਕੁਝ ਦਿਨ ਪਹਿਲਾਂ ਵੀ ਨੇੜਲੇ ਖੇਤਰਾਂ ਵਿਚ ਹਲਕੇ ਤੋਂ ਮੱਧਮ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮਾਹਿਰਾਂ ਅਤੇ ਏਜੰਸੀਆਂ ਵੱਲੋਂ ਇਨ੍ਹਾਂ ਖੇਤਰਾਂ ਵਿਚ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਵੱਡੇ ਖਤਰੇ ਤੋਂ ਪਹਿਲਾਂ ਚੌਕਸ ਕੀਤਾ ਜਾ ਸਕੇ।
ਇੰਡੋਨੇਸ਼ੀਆ ‘ਚ 6.2 ਤੀਬਰਤਾ ਨਾਲ ਲੱਗੇ ਭੂਚਾਲ ਦੇ ਝਟਕੇ

