ਸਰੀ, 2 ਮਾਰਚ (ਹਰਦਮ ਮਾਨ/ਪੰਜਾਬ ਮੇਲ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਮਹੀਨਾਵਾਰ ਕਵੀ ਦਰਬਾਰ ਉਪਰਲੇ ਹਾਲ ਵਿੱਚ ਕਰਵਾਇਆ ਗਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ। ਇਸ ਕਵੀ ਦਰਬਾਰ ਵਿੱਚ ਗੁਰਬਚਨ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਮੀਤ ਕਾਲਕਟ, ਗੁਰਮੀਤ ਸਿੰਘ ਸੇਖੋਂ, ਮਨਜੀਤ ਸਿੰਘ ਮੱਲ੍ਹਾ, ਰਵਿੰਦਰ ਕੌਰ ਬੈਂਸ, ਸੁਰਜੀਤ ਸਿੰਘ ਗਿੱਲ, ਕਰਮ ਸਿੰਘ ਹਕੀਰ (ਰਾਜਪੁਰਾ) ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗੁਰਬਚਨ ਸਿੰਘ ਬਰਾੜ ਨੇ ਨਿਭਾਈ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਆਪਣੀ ਕਵਿਤਾ ਸੁਣਾਈ ਅਤੇ ਸਾਰਿਆਂ ਦਾ ਧੰਨਵਾਦ ਕੀਤਾ। ਚਾਹ ਪਾਣੀ ਦੀ ਸੇਵਾ ਗੁਰਬਖਸ਼ ਸਿੰਘ ਸੈਣੀ ਵੱਲੋਂ ਕੀਤੀ ਗਈ।