#CANADA

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਹੀਨਾਵਾਰ ਕਵੀ ਦਰਬਾਰ

ਸਰੀ, 30 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਐਤਵਾਰ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ।
ਕਵੀ ਦਰਬਾਰ ਵਿਚ ਅਵਤਾਰ ਸਿੰਘ ਬਰਾੜ, ਦਰਸ਼ਨ ਸਿੰਘ ਅਟਵਾਲ, ਗੁਰਚਰਨ ਸਿੰਘ ਬਰਾੜ, ਮਨਜੀਤ ਸਿੰਘ ਮੱਲ੍ਹਾ, ਮਲੂਕ ਚੰਦ ਕਲੇਰ, ਗੁਰਦਿਆਲ ਸਿੰਘ ਜੌਹਲ, ਗੁਰਮੀਤ ਸਿੰਘ ਸੇਖੋ, ਸੁਰਜੀਤ ਸਿੰਘ ਗਿੱਲ, ਬੇਅੰਤ ਸਿੰਘ ਢਿੱਲੋਂ, ਹਰਚੰਦ ਸਿੰਘ ਗਿੱਲ, ਸਵਰਨ ਸਿੰਘ ਚਾਹਲ, ਕਰਨਲ ਮਹਿੰਦਰ ਸਿੰਘ ਦਰਦੀ, ਹਰਬੰਸ ਸਿੰਘ ਅਖਾੜਾ, ਠਾਣਾ ਸਿੰਘ ਖੋਸਾ, ਗੁਰਮੇਲ ਸਿੰਘ ਧਾਲੀਵਾਲ, ਗੁਰਦਰਸ਼ਨ ਸਿੰਘ ਬਾਦਲ, ਰਾਜਵੀਰ ਤੂਰ ਆਦਿ ਕਵੀਆਂ ਨੇ ਆਪਣੀਆ ਕਾਵਿ ਰਚਨਾਵਾਂ ਨਾਲ ਖੂਬ ਰੰਗ ਬੰਨ੍ਹਿਆਂ।
ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਚੰਦ ਸਿੰਘ ਗਿੱਲ ਨੇ ਨਿਭਾਈ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ। ਚਾਹ ਪਾਣੀ ਦੀ ਸੇਵਾ ਗੁਰਚਰਨ ਸਿੰਘ ਬਰਾੜ ਨੇ ਕੀਤੀ।