ਇੰਸਪੈਕਟਰ, ਕੁਲਵੰਤ ਸਿੰਘ, ਐਸ.ਐਚ.ਓ, ਸ਼ਿਮਲਾਪੁਰੀ, ਨਿਯੁਕਤ

146
Share

ਡਿਊਟੀ ਵਿਚ ਕੁਤਾਹੀ ਕਰਨ ਬਦਲੇ ਸਬ ਇੰਸਪੈਕਟਰ ਲਾਭ ਸਿੰਘ ਮੁਅੱਤਲ
ਚੰਡੀਗੜ੍ਹ, 8 ਫਰਵਰੀ (ਪੰਜਾਬ ਮੇਲ)- ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਇੰਸਪੈਕਟਰ,ਕੁਲਵੰਤ ਸਿੰਘ, ਨੰਬਰ 51/ਪੀ.ਆਰ ਨੂੰ ਲੁਧਿਆਣਾ ਜਿਲ੍ਹਾਂ ਦੇ ਸ਼ਿਮਲਾਪੁਰੀ, ਥਾਣੇ ਦਾ ਐਸ.ਐਚ.ਓ, ਨਿਯੁਕਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਦਫ਼ਤਰੀ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਲੁਧਿਆਣਾ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਲੋਕ ਇਨਸਾਫ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਦੌਰਾਨ ਮੌਕੇ ਤੇ ਤਾਇਨਾਤ ਸਬ ਇੰਸਪੈਕਟਰ ਲਾਭ ਸਿੰਘ 553-ਜੇ.ਜੀ.ਐੱਨ ਵੱਲੋਂ ਡਿਊਟੀ ਵਿਚ ਕੁਤਾਹੀ ਕਰਦਿਆਂ ਸਥਿਤੀ ਨੂੰ ਸਹੀ ਤਰੀਕੇ ਨਾਲ ਨਹੀਂ ਸੰਭਾਲਿਆ ਗਿਆ ਜਿਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ। ਜਿਸ ਦੇ ਚਲਦਿਆਂ ਸਬ ਇੰਸਪੈਕਟਰ ਲਾਭ ਸਿੰਘ ਨੂੰ ਤੁਰੰਤਮੁਅੱਤਲ ਕਰਦਿਆਂ ਲਾਈਨ ਹਾਜਿਰ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਉਸ ਖ਼ਿਲਾਫ਼ ਵਿਭਾਗੀ ਜਾਂਚ ਵੀ ਆਰੰਭ ਕਰ ਦਿੱਤੀ ਗਈ ਹੈ।


Share