ਇੰਸਪੈਕਟਰ ਹਰਜੀਤ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

345
Share

ਚੰਡੀਗੜ੍ਹ, 30 ਅਪ੍ਰੈਲ (ਪੰਜਾਬ ਮੇਲ)- ਪੂਰੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਵੀਰਵਾਰ ਹਸਪਤਾਲ ਤੋਂ ਮਿਲ ਗਈ ਹੈ। ਦੱਸਣਯੋਗ ਹੈ ਕਿ ਪਟਿਆਲਾ ਵਿਖੇ ਡਿਊਟੀ ਦੌਰਾਨ ਨਿਹੰਗਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਰਜੀਤ ਸਿੰਘ ਦਾ ਹਥ ਵੱਢਿਆ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਗਿਆ ਸੀ, ਜਿੱਥੇ 7 ਘੰਟੇ ਚੱਲੇ ਆਪਰੇਸ਼ਨ ਤੋਂ ਬਾਅਦ ਡਾਕਟਰਾਂ ਨੇ ਉਸ ਦਾ ਹੱਥ ਜੋੜਨ ‘ਚ ਸਫਲਤਾ ਹਾਸਲ ਕੀਤੀ ਸੀ।


Share