ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਦੇਸ਼ ‘ਚ ਇੱਕੋ ਸਮੇਂ ਚੋਣਾਂ ਕਰਵਾਉਣ ਸਬੰਧੀ ਸਮੀਖਿਆ ਤੇ ਸਿਫ਼ਾਰਿਸ਼ਾਂ ਕਰਨ ਬਾਰੇ ਉੱਚ ਪੱਧਰੀ ਕਮੇਟੀ ਦੇ ਮੁਖੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਕਮੇਟੀ ਦੀ ਪਹਿਲੀ ਮੀਟਿੰਗ 23 ਸਤੰਬਰ ਨੂੰ ਹੋਵੇਗੀ। ਸਰਕਾਰ ਨੇ ਲੋਕ ਸਭਾ, ਰਾਜ ਵਿਧਾਨ ਸਭਾਵਾਂ, ਨਗਰ ਪਾਲਿਕਾਵਾਂ ਤੇ ਪੰਚਾਇਤਾਂ ਦੀਆਂ ਇੱਕ ਵੇਲੇ ਚੋਣਾਂ ਕਰਵਾਉਣ ਦੀ ਸੰਭਾਵਨਾ ‘ਤੇ ਵਿਚਾਰ ਲਈ ਦੋ ਸਤੰਬਰ ਨੂੰ ਅੱਠ ਮੈਂਬਰੀ ਕਮੇਟੀ ਨੂੰ ਨੋਟੀਫਾਈ ਕੀਤਾ ਸੀ। ਕੋਵਿੰਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਟਿੰਗ ਬਾਰੇ ਜਾਣਕਾਰੀ ਦਿੱਤੀ।