ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਵੱਲੋਂ ਹਾਲ ਹੀ ਵਿੱਚ ਮਾਰੇ ਗੲੇ ਛਾਪਿਆਂ ਬਾਰੇ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ। ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਮੁੱਖ ਮੰਤਰੀ ਅਤੇ ਉਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਵੀਰਵਾਰ ਨੂੰ ਕਾਂਗਰਸ ਦੇ ਵਫਦ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਵਿੱਚ ਰਣਦੀਪ ਸਿੰਘ ਸੁਰਜੇਵਾਲਾ, ਅਭਿਸ਼ੇਕ ਮਨੂੰ ਸਿੰਘਵੀ, ਹਰੀਸ਼ ਚੌਧਰੀ, ਦਵਿੰਦਰ ਯਾਦਵ ਤੇ ਹੋਰ ਆਗੂ ਸ਼ਾਮਲ ਸਨ।