ਈਡੀ ਦੇ ਛਾਪੇ ਮੈਨੂੰ ਫਸਾਉਣ ਲਈ ਰਚੀ ਗਈ ਸਾਜ਼ਿਸ਼ : ਚੰਨੀ

227
Share

ਚੰਡੀਗੜ੍ਹ, 19 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਕੇਸ ਵਿੱਚ ਫਸਾਉਣ ਲਈ ‘ਸਾਜ਼ਿਸ਼’ ਰਚੀ ਗਈ ਹੈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੂਬੇ ਦੀਆਂ ਕਈ ਥਾਵਾਂ ’ਤੇ ਛਾਪੇ ਮਾਰੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਹੁੰਦੀਆਂ ਹਨ, ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਈਡੀ, ਆਮਦਨ ਕਰ ਤੇ ਹੋਰਨਾਂ ਏਜੰਸੀਆਂ ਰਾਹੀਂ ਆਪਣੇ ਸਿਆਸੀ ਵਿਰੋਧੀਆਂ ’ਤੇ ਨਿਸ਼ਾਨਾ ਸੇਧਿਆ ਜਾਂਦਾ ਹੈ। ਉਨ੍ਹਾਂ ਨੇ ਈਡੀ ਵੱਲੋਂ ਮੰਗਲਵਾਰ ਨੂੰ ਉਨ੍ਹਾਂ ਦੇ ਭਤੀਜੇ ਦੇ ਘਰ ਵਿੱਚ ਮਾਰੇ ਛਾਪੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕੇਸ ਵਿੱਚ ਮੈਨੂੰ ਫਸਾਉਣ ਲਈ ਸਾਜ਼ਿਸ਼ ਰਚੀ ਗਈ ਹੈ। ਉਹ ਬੁੱਧਵਾਰ ਨੂੰ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਸਣੇ ਕਈ ਮੰਤਰੀ ਹਾਜ਼ਰ ਸਨ।


Share