ਈਰਾਨ ‘ਚ ਕੋਰੋਨਾਵਾਇਰਸ ਕਾਰਨ ਇਕੋ ਦਿਨ ‘ਚ 113 ਲੋਕਾਂ ਦੀ ਮੌਤ; ਮ੍ਰਿਤਕਾਂ ਦੀ ਗਿਣਤੀ ਹੋਈ 724

724

ਤਹਿਰਾਨ , 15 ਮਾਰਚ (ਪੰਜਾਬ ਮੇਲ)- ਈਰਾਨ ਵਿਚ ਕੋਰੋਨਾਵਾਇਰਸ ਕਾਰਨ ਇਕੋ ਦਿਨ ਵਿਚ 113 ਲੋਕਾਂ ਦੀ ਮੌਤ ਹੋ ਗਈ ਹੈ। ਈਰਾਨ ਨੇ ਐਤਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਵਾਇਰਸ ਦੇ ਇਨਫੈਕਸ਼ਨ ਨਾਲ ਪ੍ਰਭਾਵਿਤ ਇਸ ਦੇਸ਼ ਵਿਚ ਇਕੋ ਦਿਨ ਵਿਚ ਇੰਨੀ ਵੱਡੀ ਗਿਣਤੀ ਵਿਚ ਮੌਤਾਂ ਦਾ ਇਹ ਪਹਿਲਾ ਮਾਮਲਾ ਹੈ। ਇਹਨਾਂ ਮੌਤਾਂ ਤੋਂ ਬਾਅਦ ਈਰਾਨ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 724 ਹੋ ਗਈ ਹੈ।
ਸਿਹਤ ਮੰਤਰਾਲਾ ਦੇ ਬੁਲਾਰੇ ਕਿਯਾਨੌਸ਼ ਜਹਾਂਪੌਰ ਨੇ ਕਿਹਾ ਕਿ ਲੋਕਾਂ ਨੂੰ ਸਾਰੀਆਂ ਯਾਤਰਾਵਾਂ ਰੱਦ ਕਰ ਦੇਣੀਆਂ ਚਾਹੀਦੀਆਂ ਹਨ ਤੇ ਘਰਾਂ ਵਿਚ ਰਹਿਣਾ ਚਾਹੀਦਾ ਹੈ ਤਾਂਕਿ ਅਸੀਂ ਆਉਣ ਵਾਲੇ ਦੇਸ਼ਾਂ ਵਿਚ ਹਾਲਾਤ ਵਿਚ ਸੁਧਾਰ ਦੇਖ ਸਕੀਏ। ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਕੋਰੋਨਾਵਾਇਰਸ ਨੂੰ ਮਹਾਮਾਰੀ ਐਲਾਨ ਕਰ ਚੁੱਕਾ ਹੈ। ਇਸ ਦੇ ਨਾਲ ਹੀ ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਮਾਮਲੇ 1.5 ਲੱਖ ਪਾਰ ਹੋ ਚੁੱਕੇ ਹਨ। ਇਹਨਾਂ ਵਿਚ 140 ਦੇਸ਼ਾਂ ਵਿਚ 5,900 ਤੋਂ ਵਧੇਰੇ ਮਰਨ ਵਾਲਿਆਂ ਦੀ ਗਿਣਤੀ ਵੀ ਸ਼ਾਮਲ ਹੈ।