ਈ.ਡੀ. ਵੱਲੋਂ ਗਿ੍ਰਫ਼ਤਾਰ ਕੀਤੇ ਮੁੱਖ ਮੰਤਰੀ ਚੰਨੀ ਦੇ ਭਾਣਜੇ ਦਾ ਅਦਾਲਤ ਵੱਲੋਂ 8 ਫਰਵਰੀ ਤੱਕ ਰਿਮਾਂਡ

183
Share

ਜਲੰਧਰ, 4 ਫਰਵਰੀ (ਪੰਜਾਬ ਮੇਲ)- ਈ.ਡੀ. ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਧੀ ਰਾਤ ਨੂੰ ਫੜੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਜਿਥੇ ਉਸ ਨੂੰ 4 ਦਿਨਾਂ ਲਈ 8 ਫਰਵਰੀ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਈ.ਡੀ. ਦੇ ਅਧਿਕਾਰੀ ਹੁਣ ਹਨੀ ਕੋਲੋਂ ਹੋਰ ਵੀ ਪੁੱਛ-ਪੜਛਾਲ ਕਰ ਸਕਣਗੇ।ਇਸ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗਿ੍ਰਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਹਨੀ ਨੂੰ ਵੀਰਵਾਰ ਦੇਰ ਰਾਤ ਪੀਐੱਮਐੱਲਏ ਦੀਆਂ ਧਾਰਾਵਾਂ ਤਹਿਤ ਗਿ੍ਰਫ਼ਤਾਰ ਕੀਤਾ ਗਿਆ। ਗਿ੍ਰਫਤਾਰੀ ਤੋਂ ਪਹਿਲਾਂ ਹਨੀ ਤੋਂ ਜਲੰਧਰ ਸਥਿਤ ਏਜੰਸੀ ਦੇ ਦਫਤਰ ’ਚ ਕਈ ਘੰਟੇ ਪੁੱਛ ਪੜਤਾਲ ਕੀਤੀ ਗਈ। ਸੂਤਰਾਂ ਨੇ ਦਾਅਵਾ ਕੀਤਾ ਕਿ ਪੁੱਛ ਪੜਤਾਲ ਦੌਰਾਨ ਹਨੀ ਜਵਾਬ ਦੇਣ ਤੋਂ ਟਾਲਾ ਵੱਟ ਰਿਹਾ ਸੀ ਅਤੇ ਇਸ ਲਈ ਉਸ ਨੂੰ ਹਿਰਾਸਤ ’ਚ ਲੈ ਲਿਆ ਗਿਆ। ਹਨੀ ਚੰਨੀ ਦੀ ਸਾਲੀ ਦਾ ਪੁੱਤ ਹੈ।

Share