ਈ.ਡੀ. ਵੱਲੋਂ ਨਾਜਾਇਜ਼ ਖਣਨ ਮਾਮਲੇ ’ਚ ਚੰਨੀ ਖਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ

126
Share

-ਦੋਵੇਂ ਪੁੱਤਰਾਂ ਨੂੰ ਵੀ ਜਾਰੀ ਹੋ ਸਕਦੇ ਹਨ ਸੰਮਨ!
ਜਲੰਧਰ, 18 ਅਪ੍ਰੈਲ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਸਿੰਕਜ਼ਾ ਕੱਸਣ ਦੀਆਂ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਰੇਤ ਖਣਨ ਅਤੇ ਅਫ਼ਸਰਾਂ ਦੀਆਂ ਬਦਲੀਆਂ ਕਰਵਾਉਣ ਦੇ ਮਾਮਲੇ ਵਿਚ ਚੰਨੀ ਦੇ ਪੁੱਤਰਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਾਲਾਂਕਿ ਈ.ਡੀ. ਦੇ ਕਿਸੇ ਵੀ ਅਧਿਕਾਰੀ ਨੇ ਇਸ ਬਾਰੇ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਕੀਤੀ ਹੈ।
ਸੂਤਰਾਂ ਅਨੁਸਾਰ ਈ.ਡੀ. ਚੰਨੀ ਦੇ ਮਾਮਲੇ ਨੂੰ ਸਿਰੇ ਤੱਕ ਲਿਜਾਣ ਦੀਆਂ ਤਿਆਰੀਆਂ ਕਰ ਰਹੀ ਹੈ। ਇਸੇ ਕੜੀ ਵਿਚ ਈ.ਡੀ. ਨੇ ਚੰਨੀ ਕੋਲੋਂ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ ਸੀ।¿;
ਸੂਤਰਾਂ ਅਨੁਸਾਰ ਈ.ਡੀ. ਨੇ ਚੰਨੀ ਕੋਲੋਂ ਸਵਾਲ ਪੁੱਛਣ ਲਈ ਬਕਾਇਦਾ ਪ੍ਰਸ਼ਨਾਂ ਦੀ ਇੱਕ ਸੂਚੀ ਬਣਾਈ ਗਈ ਸੀ। ਇਨ੍ਹਾਂ ਸਵਾਲਾਂ ਵਿਚ ਹੀ ਉਨ੍ਹਾਂ ਕੋਲੋਂ ਪੁੱਛਿਆ ਗਿਆ ਸੀ ਕਿ ਕੀ ਰੇਤ ਮਾਈਨਿੰਗ ਦੇ ਕਾਰੋਬਾਰ ਵਿਚ ਉਨ੍ਹਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਹੈ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਦੇ ਮਾਮਲੇ ਵਿਚ ਮੋਟੇ ਪੈਸਿਆਂ ਦਾ ਲੈਣ-ਦੇਣ ਹੋਇਆ ਸੀ? ਚੰਨੀ ਦੇ ਭਾਣਜੇ ਵਿਰੁੱਧ ਈ.ਡੀ. ਨੇ 31 ਮਾਰਚ ਨੂੰ ਚਾਰਜ਼ਸੀਟ ਪੇਸ਼ ਕੀਤੀ ਸੀ। ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਰੇਤ ਖਣਨ ਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਜਿਸ ਤਰ੍ਹਾਂ ਨਾਲ ਈ.ਡੀ. ਦਾ ਰੁਖ ਸਖ਼ਤ ਹੁੰਦਾ ਜਾ ਰਿਹਾ ਹੈ, ਉਸ ਤੋਂ ਇਹ ਲੱਗ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

Share