#INDIA

ਈ.ਡੀ. ਵੱਲੋਂ ਮਨੀ ਲਾਂਡਰਿੰਗ ਮਾਮਲੇ ’ਚ ਝਾਰਖੰਡ ਦੇ ਮੁੱਖ ਮੰਤਰੀ ਨੂੰ ਸੰਮਨ ਜਾਰੀ ਕੀਤੇ

ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਮਾਮਲੇ ਵਿਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੰਮਨ ਜਾਰੀ ਕੀਤਾ ਹੈ। ਏਜੰਸੀ ਦੇ ਸੂਤਰਾਂ ਨੇ ਦੱਸਿਆ ਈ.ਡੀ. ਨੇ ਸੋਰੇਨ ਨੂੰ 24 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 14 ਅਗਸਤ ਨੂੰ ਸੋਰੇਨ ਨੂੰ ਕਥਿਤ ਜ਼ਮੀਨ ਘਪਲੇ ਵਿਚ ਈ.ਡੀ. ਨੇ ਸੰਮਨ ਕੀਤਾ ਸੀ। ਹਾਲਾਂਕਿ ਸੋਰੇਨ ਕੇਂਦਰੀ ਏਜੰਸੀ ਸਾਹਮਣੇ ਪੇਸ਼ ਨਹੀਂ ਸਨ ਹੋਏ।

Leave a comment