#INDIA

ਈ.ਡੀ. ਵੱਲੋਂ ਲਾਰੈਂਸ ਬਿਸ਼ਨੋਈ ਗਰੋਹ ਖ਼ਿਲਾਫ਼ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ‘ਚ ਹਰਿਆਣਾ ਤੇ ਰਾਜਸਥਾਨ ‘ਚ ਛਾਪੇ

ਨਵੀਂ ਦਿੱਲੀ, 5 ਦਸੰਬਰ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ ‘ਚ ਹਰਿਆਣਾ ਅਤੇ ਰਾਜਸਥਾਨ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਜਾਂਚ ਦੇ ਹਿੱਸੇ ਵਜੋਂ ਦੋ ਰਾਜਾਂ ਵਿੱਚ 12 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਬਿਸ਼ਨੋਈ 2014 ਤੋਂ ਜੇਲ੍ਹ ਵਿਚ ਬੰਦ ਹੈ।