#INDIA

ਈ.ਡੀ. ਵੱਲੋਂ ਲੁਧਿਆਣਾ ਦੇ ਟਰੈਵਲ ਏਜੰਟ ਦੀ 58 ਲੱਖ ਦੀ ਜਾਇਦਾਦ ਕੁਰਕ

ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਵੱਖ-ਵੱਖ ਮੁਲਕਾਂ ਦੇ ਵਰਕ ਪਰਮਿਟ ਵੀਜ਼ੇ ਦਿਵਾਉਣ ਲਈ ਲੋਕਾਂ ਨਾਲ ਕਥਿਤ ਠੱਗੀ ਮਾਰਨ ਦੇ ਮਾਮਲੇ ਵਿਚ ਲੁਧਿਆਣਾ ਦੇ ਟਰੈਵਲ ਏਜੰਟ ਦੀ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਿਆਨ ਵਿਚ ਕਿਹਾ ਗਿਆ ਹੈ ਕਿ ਟਰੈਵਲ ਏਜੰਟ ਨਿਤੀਸ਼ ਘਈ ਦੀਆਂ ਕੁਝ ਵਪਾਰਕ ਜਾਇਦਾਦਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਕੁਰਕ ਕੀਤਾ ਗਿਆ ਹੈ। ਮਨੀ ਲਾਂਡਰਿੰਗ ਦਾ ਮਾਮਲਾ ਘਈ ਅਤੇ ਕੁਝ ਹੋਰਾਂ ਵਿਰੁੱਧ ਪੰਜਾਬ ਪੁਲਿਸ ਦੁਆਰਾ ਦਰਜ ਕਈ ਐੱਫ.ਆਈ.ਆਰਜ਼ ਦਰਜ ਕੀਤਾ ਗਿਆ। ਈ.ਡੀ. ਨੇ ਦੋਸ਼ ਲਾਇਆ ਕਿ ਟਰੈਵਲ ਏਜੰਟ ‘ਤੇ ਲੋਕਾਂ ਨੂੰ ਵੱਖ-ਵੱਖ ਦੇਸ਼ਾਂ ਦੇ ਵਰਕ ਪਰਮਿਟ ਵੀਜ਼ਾ ਦੇਣ ਦੇ ਨਾਂ ‘ਤੇ ਧੋਖਾ ਦੇਣ ਦਾ ਦੋਸ਼ ਹੈ।

Leave a comment