#AMERICA

ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ

ਵਾਸ਼ਿੰਗਟਨ, 14 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)-ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਸ ਦੇ ਆਲੇ-ਦੁਆਲੇ ਦੇ ਲੋਕ ਉਸ ਦੀ ਯੋਗਤਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ। ‘ਵਾਲ ਸਟਰੀਟ ਜਰਨਲ’ ਨੂੰ ਦਿੱਤੇ ਇੱਕ ਤਾਜ਼ਾ ਇੰਟਰਵਿਊ ਵਿਚ ਉਨ੍ਹਾਂ ਵੱਲੋਂ ਇਹ ਟਿੱਪਣੀਆਂ ਕੀਤੀਆਂ ਗਈਆਂ ਅਤੇ ਕਿਹਾ ਕਿ ‘ਮੈਂ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਸੰਭਾਲਣ ਲਈ ਤਿਆਰ ਹਾਂ। ਇਸ ਵਿਚ ਕੋਈ ਸ਼ੱਕ ਨਹੀਂ ਹੈ। ਹਰ ਕੋਈ ਜਿਸ ਨੇ ਮੈਨੂੰ ਦੇਖਿਆ ਹੈ, ਉਹ ਮੇਰੀ ਯੋਗਤਾ ਬਾਰੇ ਜਾਣਦਾ ਹੈ। ਕਮਲਾ ਹੈਰਿਸ ਦੀਆਂ ਟਿੱਪਣੀਆਂ ਅਜਿਹੇ ਸਮੇਂ ‘ਚ ਅਹਿਮ ਹੋ ਗਈਆਂ ਹਨ, ਜਦੋਂ ਮੌਜੂਦਾ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ (81) ਦੀ ਉਮਰ ਅਤੇ ਯਾਦਦਾਸ਼ਤ ਦੀ ਕਾਫੀ ਆਲੋਚਨਾ ਹੋ ਰਹੀ ਹੈ।