#PUNJAB

ਉਮੀਦਵਾਰਾਂ ਕੋਲੋਂ ਨਾਮਜ਼ਦਗੀ ਪੱਤਰ ਲੈਣ ਵਾਲੇ ਚੋਣ ਅਮਲੇ ਲਈ ਸਿਖਲਾਈ ਸੈਸ਼ਨ ਆਯੋਜਿਤ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਹਾਇਕ ਕਮਿਸ਼ਨਰ ਨੇ ਵਿਸਥਾਰ ਵਿੱਚ ਦਿੱਤੀ ਜਾਣਕਾਰੀ
ਸੰਗਰੂਰ, 27 ਅਪ੍ਰੈਲ (ਦਲਜੀਤ ਕੌਰ/ਪੰਜਾਬ ਮੇਲ)- ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਅਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਨਾਮਜ਼ਦਗੀ ਪੱਤਰ ਲੈਣ ਸੰਬੰਧੀ ਮੁੱਢਲੇ ਦਿਸ਼ਾ-ਨਿਰਦੇਸ਼ਾਂ ਬਾਰੇ ਚੋਣ ਅਮਲੇ ਨੂੰ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਸਿਖਲਾਈ ਸੈਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲੇ ਇਸ ਸੈਸ਼ਨ ਦੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਇਸ ਕਾਰਜ ਲਈ ਤੈਨਾਤ ਕੀਤੇ ਗਏ ਵੱਖ-ਵੱਖ ਕਰਮਚਾਰੀਆਂ ਤੋਂ ਇਸ ਬਾਰੇ ਜਾਇਜ਼ਾ ਲਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।
ਇਸ ਦੌਰਾਨ ਕਰਮਚਾਰੀਆਂ ਨੂੰ 7 ਮਈ 2024 ਨੂੰ ਜਾਰੀ ਹੋਣ ਵਾਲੇ ਗਜਟ ਨੋਟੀਫਿਕੇਸ਼ਨ ਤੋਂ ਲੈ ਕੇ ਨਾਮਜਦਗੀ ਪੱਤਰ ਦਾਖਲ ਕਰਨ ਲਈ ਅੰਤਿਮ ਤਰੀਕ 14 ਮਈ ਤੱਕ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਜਾਣ ਮੌਕੇ ਉਸ ਨਾਲ ਲੱਗਣ ਵਾਲੇ ਦਸਤਾਵੇਜਾਂ ਅਤੇ ਹੋਰ ਲੋੜੀਂਦੀਆਂ ਜਾਣਕਾਰੀਆਂ ਬਾਰੇ ਵਿਸਥਾਰ ਵਿਚ ਦੱਸਿਆ ਗਿਆ।
ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਚੋਣ ਕਾਨੂੰਗੋ ਚਮਕੌਰ ਸਿੰਘ ਵੀ ਹਾਜ਼ਰ ਸਨ।