#CANADA

ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਗੁਰਚਰਨ ਸਿੰਘ ਗਿੱਲ ਮਨਸੂਰ ਨਹੀਂ ਰਹੇ

ਸਰੀ, 20 ਨਵੰਬਰ (ਹਰਦਮ ਮਾਨ/ਪੰਜਾਬ ਮੇਲ)-ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਗੁਰਚਰਨ ਸਿੰਘ ਗਿੱਲ ਮਨਸੂਰ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ। ਉਹ 98 ਸਾਲ ਦੇ ਸਨ ਅਤੇ ਪਿਛਲੇ ਲੰਮੇਂ ਸਮੇਂ ਤੋਂ ਸਰੀ ਵਿਖੇ ਰਹਿ ਰਹੇ ਸਨ। ਗੁਰਚਰਨ ਗਿੱਲ ਬਹੁਤ ਹੀ ਨੇਕ ਇਨਸਾਨ ਅਤੇ ਪੰਜਾਬੀ ਅਤੇ ਉਰਦੂ ਦੇ ਨਾਮਵਰ ਸ਼ਾਇਰ ਸਨ। ਉਹਨਾਂ ਦੇ ਸਦੀਵੀ ਵਿਛੋੜੇ ਉੱਪਰ ਵੈਨਕੂਵਰ ਖੇਤਰ ਦੇ ਲੇਖਕਾਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਗਜ਼ਲ ਮੰਚ ਸਰੀ ਦੇ ਸ਼ਾਇਰ ਜਸਵਿੰਦਰ, ਰਾਜਵੰਤ ਰਾਜ, ਦਵਿੰਦਰ ਗੌਤਮ, ਪ੍ਰੀਤ ਮਨਪ੍ਰੀਤ, ਹਰਦਮ ਸਿੰਘ ਮਾਨ, ਕ੍ਰਿਸ਼ਨ ਭਨੋਟ, ਬਲਦੇਵ ਸੀਹਰਾ ਅਤੇ ਵੈਨਕੂਵਰ ਵਿਚਾਰ ਮੰਚ ਦੇ ਆਗੂ ਅਤੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਜਰਨੈਲ ਸਿੰਘ ਆਰਟਿਸਟ, ਮੋਹਨ ਗਿੱਲ ਅਤੇ ਅੰਗਰੇਜ਼ ਬਰਾੜ ਨੇ ਉਹਨਾਂ ਦੇ ਸਦੀਵੀ ਵਿਛੋੜੇ ਉੱਪਰ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਲਿਖਤਾਂ ਰਾਹੀਂ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਸਾਡੇ ਨਾਲ ਰਹਿਣਗੀਆਂ। ਇਨ੍ਹਾਂ ਲੇਖਕਾਂ ਨੇ ਦੁਖੀ ਪਰਿਵਾਰ ਨਾਲ ਤੇ ਉਹਨਾਂ ਦੇ ਸਪੁੱਤਰ ਦਸ਼ਮੇਸ਼ ਗਿੱਲ ਫਿਰੋਜ਼ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।