16.6 C
Sacramento
Thursday, September 21, 2023
spot_img

ਉੜੀਸਾ ਰੇਲ ਹਾਦਸਾ: ਮਰਨ ਵਾਲਿਆਂ ਦੀ ਗਿਣਤੀ 288 ਹੋਈ

ਬਾਲਾਸੌਰ/ਹਾਵੜਾ, 3 ਜੂਨ (ਪੰਜਾਬ ਮੇਲ)-ਉੜੀਸਾ ਦੇ ਬਾਲਾਸੋਰ ਦੇ ਬਹਾਨਗਾ ਬਾਜ਼ਾਰ ਸਟੇਸ਼ਨ ਨੇੜੇ ਸ਼ੁੱਕਰਵਾਰ 2 ਜੂਨ ਦੀ ਸ਼ਾਮ ਨੂੰ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ 288 ਲੋਕਾਂ ਦੀ ਜਾਨ ਚਲੀ ਗਈ ਅਤੇ 900 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਓਡੀਸ਼ਾ ਸਰਕਾਰ ਨੇ ਸ਼ਨੀਵਾਰ ਨੂੰ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰਦੇ ਹੋਏ ਰਾਜ ਵਿੱਚ ਸੋਗ ਦਾ ਐਲਾਨ ਕਰ ਦਿੱਤਾ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਪੀੜਤਾਂ ਲਈ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕੀਤਾ ਹੈ।
ਇਨ੍ਹਾਂ ਦਰਦਨਾਕ ਮੌਤਾਂ ਦਾ ਅੰਕੜਾ ਦੱਸ ਰਿਹਾ ਹੈ ਕਿ ਹਾਦਸਾ ਕਿੰਨਾ ਵੱਡਾ ਸੀ। ਹਾਲਾਂਕਿ ਇਹ ਤੁਰੰਤ ਪਤਾ ਨਹੀਂ ਲੱਗ ਸਕਿਆ ਕਿ ਕੋਰੋਮੰਡਲ ਐਕਸਪ੍ਰੈਸ ਹਾਦਸਾ ਕਿਵੇਂ ਵਾਪਰਿਆ ਪਰ ਦੇਰ ਰਾਤ ਉੜੀਸਾ ਸਰਕਾਰ ਨੇ ਸਪੱਸ਼ਟ ਕੀਤਾ ਕਿ ਤਿੰਨ ਰੇਲ ਗੱਡੀਆਂ ਪਟੜੀ ਤੋਂ ਉਤਰ ਗਈਆਂ ਅਤੇ ਇੱਕੋ ਥਾਂ ‘ਤੇ ਟਕਰਾ ਗਈਆਂ, ਜਿਸ ਕਾਰਨ ਇਹ ਵੱਡਾ ਹਾਦਸਾ ਹੋਇਆ।
ਰੇਲ ਮੰਤਰੀ ਅਸ਼ਵਿਨੀ ਵੈਸ਼ਨਨ ਨੇ ਕਿਹਾ, ‘ ਹਾਦਸੇ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਕਿ ਇਹ ਹਾਦਸਾ ਕਿਉਂ ਵਾਪਰਿਆ। ਇਸ ਦੇ ਮੂਲ ਕਾਰਨ ਤੱਕ ਪਹੁੰਚਣਾ ਜ਼ਰੂਰੀ ਹੈ।
2 ਜੂਨ ਦੀ ਸ਼ਾਮ ਨੂੰ ਜਦੋਂ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਹਾਵੜਾ ਵੱਲ ਜਾ ਰਹੀ ਸੀ ਤਾਂ ਇਸ ਦੌਰਾਨ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਪਲਟ ਗਏ। ਦੂਜੇ ਪਾਸੇ ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਇਸ ਐਕਸਪ੍ਰੈਸ ਦੇ ਡੱਬਿਆਂ ਨਾਲ ਟਕਰਾ ਗਈ। ਇਸ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਵੀ ਸਾਹਮਣੇ ਤੋਂ ਆ ਰਹੀ ਮਾਲ ਗੱਡੀ ਦੇ ਡੱਬਿਆਂ ਨਾਲ ਟਕਰਾ ਗਏ। ਇਹ ਦਰਦਨਾਕ ਹਾਦਸਾ ਬਾਲਾਸੋਰ ਜ਼ਿਲ੍ਹੇ ਦੇ ਬਹਾਨਾ ਬਾਜ਼ਾਰ ਸਟੇਸ਼ਨ ਨੇੜੇ ਵਾਪਰਿਆ ਹੈ।
ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 288 ਤੱਕ ਪਹੁੰਚ ਜਾਣ ਤੋਂ ਬਾਅਦ ਇੱਥੇ ਰਾਤ ਭਰ ਤੋਂ ਬਚਾਅ ਕਾਰਜ ਜਾਰੀ ਹੈ। ਹਸਪਤਾਲਾਂ ਵਿੱਚ ਜ਼ਖ਼ਮੀਆਂ ਦਾ ਢੇਰ ਲੱਗਾ ਹੋਇਆ ਹੈ। ਦੂਜੇ ਪਾਸੇ ਓਡੀਸ਼ਾ ਦੇ ਸੂਚਨਾ ਅਤੇ ਜਨ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇੱਕ ਦਿਨ ਦੇ ਸਰਕਾਰੀ ਸੋਗ ਦਾ ਹੁਕਮ ਦਿੱਤਾ ਹੈ। ਜਿਸ ਕਾਰਨ ਪੂਰੇ ਸੂਬੇ ਵਿੱਚ 3 ਜੂਨ ਨੂੰ ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ।
ਦੱਸ ਦੇਈਏ ਕਿ ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਨੂੰ ਜ਼ਿਲੇ ਦੇ ਬਹਿਨਾਗਾ ਰੇਲਵੇ ਸਟੇਸ਼ਨ ਦੇ ਨੇੜੇ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਅਜਿਹੇ ‘ਚ ਪੱਛਮੀ ਬੰਗਾਲ ਦੀ ਮਮਤਾ ਸਰਕਾਰ 6 ਮੈਂਬਰੀ ਟੀਮ ਨੂੰ ਮੌਕੇ ‘ਤੇ ਭੇਜ ਰਹੀ ਹੈ। ਰਾਜ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਿੱਜੀ ਤੌਰ ‘ਤੇ ਮੁੱਖ ਸਕੱਤਰ ਐਚ ਕੇ ਦਿਵੇਦੀ ਨੂੰ ਹਾਦਸੇ ਵਾਲੀ ਥਾਂ ‘ਤੇ ਟੀਮ ਭੇਜਣ ਅਤੇ ਯਾਤਰਾ ਕਰ ਰਹੇ ਪੱਛਮੀ ਬੰਗਾਲ ਦੇ ਲੋਕਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।

Related Articles

Stay Connected

0FansLike
3,868FollowersFollow
21,200SubscribersSubscribe
- Advertisement -spot_img

Latest Articles