ਉੱਘੀ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਵਿਗੜਣ ਕਾਰਨ ਮੁੜ ਵੈਂਟੀਲੇਟਰ ’ਤੇ

182
Share

ਮੁੰਬਈ, 5 ਫਰਵਰੀ (ਪੰਜਾਬ ਮੇਲ)- ਉੱਘੀ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੜ ਵੈਂਟੀਲੇਟਰ ’ਤੇ ਪਾ ਦਿੱਤਾ ਗਿਆ ਹੈ। 92 ਸਾਲਾ ਗਾਇਕਾ ਹਲਕੇ ਲੱਛਣਾਂ ਨਾਲ ਕੋਵਿਡ ਪਾਜ਼ੀਟਿਵ ਸੀ ਅਤੇ ਉਨ੍ਹਾਂ ਨੂੰ 8 ਜਨਵਰੀ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਡਾਕਟਰ ਪ੍ਰਤੀਤ ਸਮਦਾਨੀ ਅਤੇ ਡਾਕਟਰਾਂ ਦੀ ਟੀਮ ਦੁਆਰਾ ਇਲਾਜ ਕੀਤਾ ਜਾ ਰਿਹਾ ਸੀ। ਸ਼੍ਰੀ ਸਮਦਾਨੀ ਨੇ ਦੱਸਿਆ, ‘ਉਨ੍ਹਾਂ ਦੀ ਹਾਲਤ ਠੀਕ ਨਹੀਂ ਹੈ। ਉਹ ਇਲਾਜ ਅਧੀਨ ਆਈ.ਸੀ.ਯੂ. ਵਿਚ ਹਨ ਤੇ ਦੁਬਾਰਾ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ।’

Share