ਉੱਘੇ ਗਾਇਕ ਸੁਰਿੰਦਰ ਛਿੰਦਾ ਪੰਜਾਬ ਮੇਲ ਦੇ ਦਫਤਰ ਪਹੁੰਚੇ

589
ਸੈਕਰਾਮੈਂਟੋ, 5 ਮਈ (ਪੰਜਾਬ ਮੇਲ)-ਪੰਜਾਬੀ ਦੇ ਉੱਘੇ ਗਾਇਕ ਸੁਰਿੰਦਰ ਛਿੰਦਾ ਆਪਣੀ ਅਮਰੀਕਾ ਫੇਰੀ ਦੌਰਾਨ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਅਤੇ ਅਖ਼ਬਾਰ ਦੇ ਦਫਤਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸ. ਜਸਪ੍ਰੀਤ ਸਿੰਘ ਅਟਾਰਨੀ, ਗਿਆਨੀ ਮਨਜੀਤ ਸਿੰਘ ਅਤੇ ਗਿਆਨੀ ਅਮਰਜੀਤ ਸਿੰਘ ਵੀ ਹਾਜ਼ਰ ਸਨ। ਗੁਰਜਤਿੰਦਰ ਸਿੰਘ ਰੰਧਾਵਾ (ਮੁੱਖ ਸੰਪਾਦਕ) ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਮੁਲਾਕਾਤ ਦੌਰਾਨ ਪੰਜਾਬ ਦੇ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਚਰਚੇ ਕੀਤੇ ਗਏ। ਇਸ ਦੌਰਾਨ ਸ. ਰੰਧਾਵਾ ਨੇ ਆਪਣੀਆਂ ਲਿਖੀਆਂ ਪੁਸਤਕਾਂ ਆਏ ਮਹਿਮਾਨਾਂ ਨੂੰ ਭੇਂਟ ਕੀਤੀਆਂ।