ਉੱਤਰਾਖੰਡ ’ਚ ਲੱਗੇ ਭੂਚਾਲ ਦੇ ਝਟਕੇ

780
ਚੰਡੀਗੜ੍ਹ, 11 ਸਤੰਬਰ (ਪੰਜਾਬ ਮੇਲ)- ਜੋਸ਼ੀਮਠ ਤੋਂ 31 ਕਿਲੋਮੀਟਰ ਉਤਰਾਖੰਡ ਦੇ ਪੌੜੀ ਗੜ੍ਹਵਾਲ ਖੇਤਰ ਨੇੜੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 4.6 ਨਾਪੀ ਗਈ। ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਅਨੁਸਾਰ ਭੂਚਾਲ ਅੱਜ ਤੜਕੇ 5.58 ਵਜੇ ਆਇਆ। ਇਸ ਕਾਰਨ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।