#OTHERS

ਉੱਤਰੀ ਕੋਰੀਆ ਵੱਲੋਂ ਬੈਲਿਸਟਿਕ ਮਿਜ਼ਾਈਲ ਦੀ ਪਰਖ

ਸਿਓਲ, 17 ਮਈ (ਪੰਜਾਬ ਮੇਲ)- ਦੱਖਣੀ ਕੋਰੀਆ ਨੂੰ ਉੱਤਰੀ ਕੋਰੀਆ ਵੱਲੋਂ ਆਪਣੇ ਪੂਰਬੀ ਤੱਟ ਨੇੜੇ ਬੈਲਿਸਟਿਕ ਮਿਜ਼ਾਈਲ ਦੀ ਪਰਖ ਕਰਨ ਸੂਚਨਾ ਮਿਲੀ ਹੈ। ਦੱਖਣੀ ਕੋਰੀਆ ਦੀ ਨਿਊਜ਼ ਏਜੰਸੀ ਨੇ ਕਿਹਾ ਕਿ ਪਰਖ ਅੱਜ ਕੀਤੀ ਗਈ ਪਰ ਇਹ ਨਹੀਂ ਦੱਸਿਆ ਕਿ ਮਿਜ਼ਾਈਲ ਕਿੰਨੀ ਦੂਰ ਗਈ। ਰਿਪੋਰਟ ‘ਚ ਪਰਖ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ। ਹਾਲ ਹੀ ਦੇ ਮਹੀਨਿਆਂ ਵਿਚ ਉੱਤਰੀ ਕੋਰੀਆ ਦੇ ਮਿਜ਼ਾਈਲ ਪਰਖ ਵਿਚ ਤੇਜ਼ੀ ਆਈ ਹੈ।