ਨਵੀਂ ਦਿੱਲੀ, 30 ਦਸੰਬਰ (ਪੰਜਾਬ ਮੇਲ)- ਰਾਸ਼ਟਰੀ ਰਾਜਧਾਨੀ ਸਣੇ ਦੇਸ਼ ਦੇ ਉੱਤਰ ਹਿੱਸੇ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਕਾਰਨ ਹਵਾਈ ਅੱਡਿਆਂ, ਹਾਈਵੇਅ ਅਤੇ ਰੇਲਵੇ ਰੂਟਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ ਹੈ।