ਪੰਜਾਬ ਲਈ ਰੈੱਡ ਅਲਰਟ ਜਾਰੀ
ਨਵੀਂ ਦਿੱਲੀ, 18 ਮਈ (ਪੰਜਾਬ ਮੇਲ)- ਉੱਤਰ ਪੱਛਮੀ ਭਾਰਤ ਦੇ ਵੱਡੇ ਹਿੱਸੇ ‘ਚ ਅਗਲੇ 5 ਦਿਨ ਹੋਰ ਭਿਆਨਕ ਗਰਮੀ ਪਏਗੀ। ਇਸ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਨਜ਼ਰ ਆਏਗਾ। ਭਾਰਤੀ ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਤੇਜ਼ ਗਰਮੀ ਅਤੇ ਅਗਲੇ ਤਿੰਨ ਦਿਨਾਂ ਦੌਰਾਨ ਪੂਰਬੀ ਅਤੇ ਕੇਂਦਰੀ ਖੇਤਰਾਂ ਵਿਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਦਫਤਰ ਨੇ ਦਿੱਲੀ, ਹਰਿਆਣਾ, ਪੰਜਾਬ ਅਤੇ ਪੱਛਮੀ ਰਾਜਸਥਾਨ ਲਈ ਰੈੱਡ ਚਿਤਾਵਨੀ ਵੀ ਜਾਰੀ ਕੀਤੀ।