ਉੱਤਰ ਭਾਰਤ ‘ਚ 7.5 ਤੀਬਰਤਾ ਦੇ ਲੱਗੇ ਭੂਚਾਲ ਦੇ ਝਟਕੇ

509
Share

ਜਲੰਧਰ, 12 ਫਰਵਰੀ (ਪੰਜਾਬ ਮੇਲ)- ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ-ਐੱਨ.ਸੀ.ਆਰ. ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਸ਼ੁੱਕਰਵਾਰ ਦੇਰ ਰਾਤ 10.35 ਵਜੇ ਭੂਚਾਲ ਦੇ ਜ਼ੋਰਦਾਰ ਝਟਕੇ ਲੱਗੇ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.5 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿੱਚ ਸੀ। ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਕ ਤੋਂ ਬਾਅਦ ਇੱਕ ਲੱਗੇ 2 ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਘਰਾਂ ਵਿੱਚ ਰੱਖਿਆ ਸਾਮਾਨ ਹਿੱਲਣ ਲੱਗਾ ਅਤੇ ਲੋਕ ਕੜਾਕੇ ਦੀ ਠੰਡ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

Share